ਸਿਰੀਰਾਗੁ ਮਹਲਾ ੫ ॥ ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥੧॥ ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥ ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥ ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥ ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥ ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥ ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥ ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥
Scroll