ਸਿਰੀਰਾਗੁ ਮਹਲਾ ੫ ॥ ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥ ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥ ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥ ਅੰਧੇ ਤੂੰ ਬੈਠਾ ਕੰਧੀ ਪਾਹਿ ॥ ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥ ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥ ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥ ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥ ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥ ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥ ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥ ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥ ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥
Scroll