ਸਿਰੀਰਾਗੁ ਮਹਲਾ ੫ ॥ ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥ ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥ ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ ॥ ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ ॥੧॥ ਮਨ ਮੇਰੇ ਕਰਤੇ ਨੋ ਸਾਲਾਹਿ ॥ ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥ ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ ॥ ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥ ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ ॥ ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥ ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ ॥ ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥ ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥ ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥ ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥ ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥ ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥
Scroll