ਸਿਰੀਰਾਗੁ ਮਹਲਾ ੫ ॥ ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥ ਮੇਰੇ ਮਨ ਏਕਸ ਸਿਉ ਚਿਤੁ ਲਾਇ ॥ ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥ ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥ ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥ ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥

Leave a Reply

Powered By Indic IME