ਸ੍ਰੀਰਾਗੁ ਮਹਲਾ ੫ ॥ ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥ ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥ ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥ ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥ ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥ ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥ ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥ ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥ ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥ ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥ ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥ ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥

Leave a Reply

Powered By Indic IME