ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਟੋਡੀ ਮਹਲਾ ੪ ਘਰੁ ੧ ॥ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
Scroll