ਟੋਡੀ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਧਾਇਓ ਰੇ ਮਨ ਦਹ ਦਿਸ ਧਾਇਓ ॥ ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥ ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥ ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥ ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥ ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥ ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥ ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥ ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥ ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥ ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥
Scroll