ਟੋਡੀ ਮਹਲਾ ੫ ॥ ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥ ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥ ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥ ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥ ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
Scroll