ਟੋਡੀ ਮਹਲਾ ੫ ॥ ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥ ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥ ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥ ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥ ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥ ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥ ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥ ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥ ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥
Scroll