ਟੋਡੀ ਮਹਲਾ ੫ ॥ ਹਮਾਰੈ ਏਕੈ ਹਰੀ ਹਰੀ ॥ ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥ ਵਡੈ ਭਾਗਿ ਗੁਰੁ ਅਪੁਨਾ ਪਾਇਓ ॥ ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥ ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥ ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥ ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥ ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥ ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥ ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥
Scroll