ਟੋਡੀ ਮਹਲਾ ੫ ॥ ਮਾਈ ਮਾਇਆ ਛਲੁ ॥ ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥ ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥ ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥ ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥
Scroll