ਸਿਰੀਰਾਗੁ ਮਹਲਾ ੫ ॥ ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥ ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥ ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥ ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥ ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥ ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥ ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥ ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥ ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥ ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥ ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥ ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥ ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥ ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥ ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥ ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥ ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥ ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥

Leave a Reply

Powered By Indic IME