ਬੈਰਾੜੀ ਮਹਲਾ ੪ ॥ ਮਨ ਮਿਲਿ ਸੰਤ ਜਨਾ ਜਸੁ ਗਾਇਓ ॥ ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰਿ ਸਤਿਗੁਰਿ ਦਾਨੁ ਦਿਵਾਇਓ ॥੧॥ ਰਹਾਉ ॥ ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥ ਧਨੁ ਮਾਇਆ ਸੰਪੈ ਤਿਸੁ ਦੇਵਉ ਜਿਨਿ ਹਰਿ ਮੀਤੁ ਮਿਲਾਇਓ ॥੧॥ ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ ਤਬ ਹਰਿ ਹਰਿ ਹਰਿ ਜਸੁ ਧਿਆਇਓ ॥ ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥੨॥੨॥
Scroll