ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥

Leave a Reply

Powered By Indic IME