ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥ ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥
Scroll