ਸਿਰੀਰਾਗੁ ਮਹਲਾ ੫ ॥ ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥ ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥ ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥ ਮੇਰੇ ਮਨ ਪ੍ਰਭ ਸਰਣਾਈ ਪਾਇ ॥ ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥ ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥ ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥ ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥ ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥ ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥ ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥ ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥ ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥ ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥

Leave a Reply

Powered By Indic IME