ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥ ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥

Leave a Reply

Powered By Indic IME