ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥

Leave a Reply

Powered By Indic IME