ਸਿਰੀਰਾਗੁ ਮਹਲਾ ੫ ॥ ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥ ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥ ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥ ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥ ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥ ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥ ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥ ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥ ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥ ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥ ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥ ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥ ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥ ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥ ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥ ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥ ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥ ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥

Leave a Reply

Powered By Indic IME