ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥ ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥ ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥ ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥ ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥ ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥ ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥ ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥ ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥

Leave a Reply

Powered By Indic IME