ਸਿਰੀਰਾਗੁ ਮਹਲਾ ੫ ॥ ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥ ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥ ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥ ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥ ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥ ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥ ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥ ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥ ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥ ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥ ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥ ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥ ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥ ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥
Scroll