ਸੂਹੀ ਮਹਲਾ ੧ ॥ ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥ ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥ ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥ ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥

Leave a Reply

Powered By Indic IME