ਸਿਰੀਰਾਗੁ ਮਹਲਾ ੫ ॥ ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥ ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥ ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥੧॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥ ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥ ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥ ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥ ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥ ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥ ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥ ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥ ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥

Leave a Reply

Powered By Indic IME