ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥
Scroll