ਸੂਹੀ ਮਹਲਾ ੪ ॥ ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥ ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥ ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥ ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨ੍ਹ੍ਹੈ ਫਿਰਿ ਫਿਰਿ ਜੂਨੀ ਆਵੈ ॥੩॥ ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥

Leave a Reply

Powered By Indic IME