ਸੂਹੀ ਮਹਲਾ ੪ ॥ ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥ ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥ ਹਰਿ ਰੰਗ ਕਉ ਲੋਚੈ ਸਭੁ ਕੋਈ ॥ ਗੁਰਮੁਖਿ ਰੰਗੁ ਚਲੂਲਾ ਹੋਈ ॥੨॥ ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥ ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥ ਨਦਰਿ ਕਰੇ ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥

Leave a Reply

Powered By Indic IME