ਸੂਹੀ ਮਹਲਾ ੪ ॥ ਜਿਹਵਾ ਹਰਿ ਰਸਿ ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ ॥੧॥ ਹਰਿ ਰਸੁ ਜਨ ਚਾਖਹੁ ਜੇ ਭਾਈ ॥ ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥ ਗੁਰਮਤਿ ਰਸੁ ਰਾਖਹੁ ਉਰ ਧਾਰਿ ॥ ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥ ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥ ਨਦਰਿ ਕਰੇ ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥
Scroll