ਸੂਹੀ ਮਹਲਾ ੪ ॥ ਤਿਨ੍ਹ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥ ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥ ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥ ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥ ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥
Scroll