ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥

Leave a Reply

Powered By Indic IME