ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥

Leave a Reply

Powered By Indic IME