ਸੂਹੀ ਮਹਲਾ ੪ ॥ ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥ ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥ ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥ ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥ ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥
Scroll