ਸੂਹੀ ਮਹਲਾ ੪ ॥ ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥ ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥
Scroll