ਰਾਗੁ ਸੂਹੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਾਜੀਗਰਿ ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥ ਸਾਂਗੁ ਉਤਾਰਿ ਥੰਮ੍ਹ੍ਹਿਓ ਪਾਸਾਰਾ ॥ ਤਬ ਏਕੋ ਏਕੰਕਾਰਾ ॥੧॥ ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥ ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ ॥ ਜਲ ਤੇ ਊਠਹਿ ਅਨਿਕ ਤਰੰਗਾ ॥ ਕਨਿਕ ਭੂਖਨ ਕੀਨੇ ਬਹੁ ਰੰਗਾ ॥ ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥ ਫਲ ਪਾਕੇ ਤੇ ਏਕੰਕਾਰਾ ॥੨॥ ਸਹਸ ਘਟਾ ਮਹਿ ਏਕੁ ਆਕਾਸੁ ॥ ਘਟ ਫੂਟੇ ਤੇ ਓਹੀ ਪ੍ਰਗਾਸੁ ॥ ਭਰਮ ਲੋਭ ਮੋਹ ਮਾਇਆ ਵਿਕਾਰ ॥ ਭ੍ਰਮ ਛੂਟੇ ਤੇ ਏਕੰਕਾਰ ॥੩॥ ਓਹੁ ਅਬਿਨਾਸੀ ਬਿਨਸਤ ਨਾਹੀ ॥ ਨਾ ਕੋ ਆਵੈ ਨਾ ਕੋ ਜਾਹੀ ॥ ਗੁਰਿ ਪੂਰੈ ਹਉਮੈ ਮਲੁ ਧੋਈ ॥ ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥

Leave a Reply

Powered By Indic IME