ਸੂਹੀ ਮਹਲਾ ੫ ॥ ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦੀਨੀ ਭਤਾਰਿ ॥ ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥ ਆਸ ਪਿਆਸੀ ਪਿਰ ਕਉ ਲੋੜੀ ॥੧॥ ਕਵਨ ਕਹਾ ਗੁਨ ਕੰਤ ਪਿਆਰੇ ॥ ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥ ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥ ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥ ਗੁਣ ਕਾਮਣ ਕਰਿ ਕੰਤੁ ਰੀਝਾਇਆ ॥ ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ ਸਭ ਤੇ ਊਚਾ ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥ ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ ਸੇਜ ਵਿਛਾਈ ਸਰਧ ਅਪਾਰਾ ॥ ਨਵ ਰੰਗ ਲਾਲੁ ਸੇਜ ਰਾਵਣ ਆਇਆ ॥ ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥

Leave a Reply

Powered By Indic IME