ਸੂਹੀ ਮਹਲਾ ੫ ॥ ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥ ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥ ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ੍ਹ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥ ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥ ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥
Scroll