ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥੧॥ ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥ ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥੨॥ ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥ ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥ ਦਰਸਨ ਦੇਖੇ ਕੀ ਵਡਿਆਈ ॥ ਤੁਮ੍ਹ੍ਹ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥

Leave a Reply

Powered By Indic IME