ਸੂਹੀ ਮਹਲਾ ੫ ॥ ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥੧॥ ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥ ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥ ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ ਨ ਪਾਰਗਿਰਾਮੀ ॥੩॥ ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥
Scroll