ਸਿਰੀਰਾਗੁ ਮਹਲਾ ੫ ॥ ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥ ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥ ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥ ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥ ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥ ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥ ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥ ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥ ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥ ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥

Leave a Reply

Powered By Indic IME