ਸੂਹੀ ਮਹਲਾ ੫ ॥ ਮੀਤੁ ਸਾਜਨੁ ਸੁਤ ਬੰਧਪ ਭਾਈ ॥ ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥ ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥ ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥ ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥ ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥ ਹਰਿ ਚਰਨ ਸਰਣ ਗੜ ਕੋਟ ਹਮਾਰੈ ॥ ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥੩॥ ਨਾਨਕ ਦਾਸ ਸਦਾ ਬਲਿਹਾਰੀ ॥ ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥
Scroll