ਸੂਹੀ ਮਹਲਾ ੫ ॥ ਦੀਨੁ ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥੧॥ ਜੋ ਤਿਸੁ ਭਾਵੈ ਸੋ ਪਰਵਾਣੁ ॥ ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥ ਸਚਾ ਧਰਮੁ ਪੁੰਨੁ ਭਲਾ ਕਰਾਏ ॥ ਦੀਨ ਕੈ ਤੋਸੈ ਦੁਨੀ ਨ ਜਾਏ ॥੨॥ ਸਰਬ ਨਿਰੰਤਰਿ ਏਕੋ ਜਾਗੈ ॥ ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥ ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥

Leave a Reply

Powered By Indic IME