ਸੂਹੀ ਮਹਲਾ ੫ ॥ ਗੁਰ ਪੂਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੂਰਨ ਭਈ ਘਾਲ ॥੧॥ ਪੇਖਿ ਪੇਖਿ ਜੀਵਾ ਦਰਸੁ ਤੁਮ੍ਹ੍ਹਾਰਾ ॥ ਚਰਣ ਕਮਲ ਜਾਈ ਬਲਿਹਾਰਾ ॥ ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥੧॥ ਰਹਾਉ ॥ ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥ ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥ ਜਾਲਿ ਨ ਸਾਕਹਿ ਤੀਨੇ ਤਾਪ ॥੩॥ ਨਿਮਖ ਨ ਬਿਸਰਹਿ ਹਰਿ ਚਰਣ ਤੁਮ੍ਹ੍ਹਾਰੇ ॥ ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥

Leave a Reply

Powered By Indic IME