ਸੂਹੀ ਮਹਲਾ ੫ ॥ ਸੇ ਸੰਜੋਗ ਕਰਹੁ ਮੇਰੇ ਪਿਆਰੇ ॥ ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥ ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥ ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥ ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥ ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥ ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥ ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥ ਰਾਮ ਰਮਤ ਸੰਤਨ ਸੁਖੁ ਮਾਨਾ ॥ ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥

Leave a Reply

Powered By Indic IME