ਸੂਹੀ ਮਹਲਾ ੫ ॥ ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥ ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥ ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥ ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥ ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥

Leave a Reply

Powered By Indic IME