ਸਿਰੀਰਾਗੁ ਮਹਲਾ ੫ ॥ ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥ ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥ ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥੧॥ ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ ॥ ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥ ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥ ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥ ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥ ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥ ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥੩॥ ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥ ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥ ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥

Leave a Reply

Powered By Indic IME