ਰਾਗੁ ਸੂਹੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥੧॥ ਰਹਾਉ ॥ ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥ ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥੧॥ ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥ ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥੨॥ ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥ ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥੩॥ ਸਭੁ ਕਿਛੁ ਤੁਮ੍ਹ੍ਹਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥ ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥੪॥੧॥੪੧॥

Leave a Reply

Powered By Indic IME