ਸੂਹੀ ਮਹਲਾ ੫ ॥ ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥ ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥੧॥ ਰਹਾਉ ॥ ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥ ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥ ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥ ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥ ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥ ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥੩॥ ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥ ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥੪॥੨॥੪੨॥
Scroll