ਰਾਗੁ ਸੂਹੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥ ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ ॥ ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥ ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥ ਹਉ ਕੁਰਬਾਣੀ ਤੇਰਿਆ ਸੇਵਕਾ ਜਿਨ੍ਹ੍ਹ ਹਰਿ ਨਾਮੁ ਪਿਆਰਾ ॥੩॥ ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥
Scroll