ਰਾਗੁ ਸੂਹੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥ ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥ ਮੇਰੇ ਰਾਮ ਰਾਇ ਸੰਤਾ ਟੇਕ ਤੁਮ੍ਹ੍ਹਾਰੀ ॥ ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥ ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥ ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥ ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥ ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥ ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥ ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥
Scroll