ਸੂਹੀ ਮਹਲਾ ੫ ॥ ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥ ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥ ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥ ਖੋਜਤ ਖੋਜਤ ਭਇਆ ਸਾਧਸੰਗੁ ਤਿਨ੍ਹ੍ਹ ਸਰਣਾਈ ਪਾਇਆ ॥੧॥ ਰਹਾਉ ॥ ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥ ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥ ਤਿਨ੍ਹ੍ਹ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥ ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥ ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥

Leave a Reply

Powered By Indic IME