ਸਿਰੀਰਾਗੁ ਮਹਲਾ ੫ ਘਰੁ ੨ ॥ ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥ ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥੧॥ ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥ ਕਿਆ ਥੋੜੜੀ ਬਾਤ ਗੁਮਾਨੁ ॥੧॥ ਰਹਾਉ ॥ ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥ ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥ ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥ ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥੩॥ ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥ ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥
Scroll